ਲੁਧਿਆਣਾ, 19 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਟੀ.ਐਸ. ਸ਼ੇਰਗਿੱਲ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦੀ ਨਿਗਰਾਨੀ ਲਈ ਸਾਬਕਾ ਫ਼ੌਜੀਆਂ ਦੀ ਨਿਯੁਕਤੀ ਕੀਤੀ ਜਾਏਗੀ ਤੇ ਇਨ੍ਹਾਂ ਨਿਯੁਕਤੀਆਂ ਲਈ ਸਰਕਾਰ ਵੱਲੋਂ ਇਕ ਬੋਰਡ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਇਹ ਕੰਮ ਪੰਜਾਬ ਦੇ ਪੰਜ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਤਰਨ ਤਾਰਨ ਤੇ ਬਰਨਾਲਾ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ।