ਨਵੀਂ ਦਿੱਲੀ, 9 ਅਗਸਤ

ਕੇਂਦਰ ਸਰਕਾਰ ਅਜਿਹੀ ਵਿਵਸਥਾ ਨੂੰ ਹਟਾਉਣ ‘ਤੇ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ, ਜਿਸ ਨਾਲ ਅੰਤਰਰਾਸ਼ਟਰੀ ਯਾਤਰੀਆਂ ਨੂੰ ਭਾਰਤ ਆਉਣ ਤੋਂ ਪਹਿਲਾਂ ‘ਏਅਰ ਸੁਵਿਧਾ’ ਪੋਰਟਲ ‘ਤੇ ਆਪਣਾ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਆਰਟੀ-ਪੀਸੀਆਰ ਟੈਸਟ ਰਿਪੋਰਟ ਅਪਲੋਡ ਕਰਨੀ ਜ਼ਰੂਰੀ ਹੈ। ਸੂਤਰਾਂ ਨੇ ਦੱਸਿਆ ਕਿ ਪੋਰਟਲ ‘ਤੇ ਸਵੈ-ਘੋਸ਼ਣਾ ਫਾਰਮ ਆਨਲਾਈਨ ਭਰਨ ਦੀ ਮੌਜੂਦਾ ਵਿਵਸਥਾ ਜਾਰੀ ਰਹੇਗੀ।