ਨਵੀਂ ਦਿੱਲੀ, 30 ਦਸੰਬਰ

ਸੀਨੀਅਰ ਕਾਂਗਰਸੀ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਦੇ ਪ੍ਰਧਾਨ ਮੰਤਰੀ ਦਾ ਚਿਹਰਾ ਹੋਣਗੇ। ਇਸ ਖ਼ਬਰ ਏਜੰਸੀ ਨਾਲ ਇੰਟਰਵਿਊ ਦੌਰਾਨ ਕਮਲਨਾਥ ਨੇ ਕਾਂਗਰਸ ਦੀ ‘ਭਾਰਤ ਜੋੜਾ ਯਾਤਰਾ’ ਦੀ ਅਗਵਾਈ ਕਰਨ ’ਤੇ ਰਾਹੁਲ ਗਾਂਧੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸੱਤਾ ਲਈ ਨਹੀਂ, ਸਗੋਂ ਦੇਸ਼ ਦੇ ਆਮ ਲੋਕਾਂ ਲਈ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਜਿੱਥੋਂ ਤੱਕ 2024 ਲੋਕ ਸਭਾ ਚੋਣਾਂ ਦਾ ਸਵਾਲ ਹੈ। ਰਾਹੁਲ ਗਾਂਧੀ ਸਿਰਫ਼ ਵਿਰੋਧੀ ਧਿਰ ਦੇ ਚਿਹਰੇ ਹੀ ਨਹੀਂ ਹੋਣਗੇ, ਸਗੋਂ ਪ੍ਰਧਾਨ ਮੰਤਰੀ ਉਮੀਦਵਾਰ ਵੀ ਹੋਣਗੇ।’’ ਕਮਲਨਾਥ ਨੇ ਦਾਅਵਾ ਕੀਤਾ ਕਿ ਵਿਸ਼ਵ ਦੇ ਇਤਿਹਾਸ ਵਿੱਚ ਕਿਸੇ ਨੇ ਏਨੀ ਲੰਮੀ ‘ਪਦਯਾਤਰਾ’ ਨਹੀਂ ਕੀਤੀ ਅਤੇ ਨਾ ਹੀ ਕਿਸੇ ਹੋਰ ਪਰਿਵਾਰ ਨੇ ਦੇਸ਼ ਲਈ ਗਾਂਧੀ ਪਰਿਵਾਰ ਜਿੰਨੀ ਕੁਰਬਾਨੀ ਦਿੱਤੀ ਹੈ।