ਜਲੰਧਰ,13 ਜੂਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਈਡੀ ਦਫਤਰ ਅਗੇ ਧਰਨਾ ਲਗਾਇਆ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਵਲੋਂ ਤਲਬ ਕਰਨ ਦੇ ਵਿਰੋਧ ਵਿੱਚ ਇਹ ਧਰਨਾ ਲਗਾਇਆ ਗਿਆ। ਧਰਨੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪਿਆ। ਪੁਲੀਸ ਨੇ ਧਰਨੇ ਵਾਲੀ ਥਾਂ ਨੂੰ ਸਾਰੇ ਪਾਸਿਆਂ ਤੋਂ ਘੇਰਿਆ ਹੋਇਆ ਹੈ । ਧਰਨੇ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਪ੍ਰਗਟ ਸਿੰਘ, ਹਰਦੇਵ ਸਿੰਘ ਲਾਡੀ, ਬਾਵਾ ਹੈਨਰੀ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਸ਼ੁਸ਼ੀਲ ਰਿੰਕੂ ਤੇ ਹੋਰਨਾਂ ਹਲਕਿਆਂ ਦੇ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ।