ਨਵੀਂ ਦਿੱਲੀ, 27 ਅਪਰੈਲ

ਸੁਪਰੀਮ ਕੋਰਟ ਨੇ ਕੇਂਦਰ ਨੂੰ ਦੇਸ਼ਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੁੱਕਤ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਹਫ਼ਤੇ ਦੇ ਅੰਤ ਤੱਕ ਆਪਣਾ ਰੁਖ ਸਪੱਸ਼ਟ ਕਰਨ ਦਾ ਨਿਰਦੇਸ਼ ਦਿੱਤਾ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ 5 ਮਈ ਤੋਂ ਅੰਤਿਮ ਸੁਣਵਾਈ ਸ਼ੁਰੂ ਕਰੇਗਾ ਅਤੇ ਸੁਣਵਾਈ ਨੂੰ ਮੁਲਤਵੀ ਕਰਨ ਦੀ ਕਿਸੇ ਅਪੀਲ ‘ਤੇ ਵਿਚਾਰ ਨਹੀਂ ਕਰੇਗਾ।