ਨਵੀਂ ਦਿੱਲੀ/ਕੋਲਕਾਤਾ, 18 ਮਈ

ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਉਸ ਨੇ ਰਾਜ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸਿਨੇਮਾਘਰਾਂ ਵਿੱਚ ਫਿਲਮ ਦੇਖਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਏ। ਉਧਰ, ਸੁਪਰੀਮ ਕੋਰਟ ਵੱਲੋਂ ਪੱਛਮੀ ਬੰਗਾਲ ਵਿੱਚ ‘ਦਿ ਕੇਰਲਾ ਸਟੋਰੀ’ ਉੱਤੇ ਪਾਬੰਦੀ ਹਟਾਏ ਜਾਣ ਮਗਰੋਂ ਤ੍ਰਿਣਮੂਲ ਕਾਂਗਰਸ ਪਾਰਟੀ (ਟੀਐੱਮਸੀ) ਨੇ ਕਿਹਾ ਕਿ ਜੇਕਰ ਫਿਲਮ ਦਿਖਾਉਣ ਦੌਰਾਨ ਕੋਈ ਗੜਬੜ ਹੁੰਦੀ ਹੈ ਤਾਂ ਵਿਰੋਧੀ ਧਿਰ ਨੂੰ ਸੱਤਾਧਾਰੀ ਪਾਰਟੀ ਨੂੰ ਦੋਸ਼ ਨਹੀਂ ਦੇਣਾ ਚਾਹੀਦਾ ਭਾਈਚਾਰਿਆਂ ਵਿਚਾਲੇ ਤਣਾਅ ਪੈਦਾ ਹੋਣ ਤੋਂ ਰੋਕਣ ਲਈ ਹੀ ਫਿਲਮ ਦਿਖਾਉਣ ’ਤੇ ਪਾਬੰਦੀ ਲਗਾਈ ਗਈ ਸੀ।