ਨਵੀਂ ਦਿੱਲੀ, 15 ਅਕਤੂੁਬਰ

ਸੁਪਰੀਮ ਕੋਰਟ ਨੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਅਤੇ ਹੋਰਨਾਂ ਨੂੰ ਬਰੀ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਈਬਾਬਾ ਸਮੇਤ ਹੋਰਾਂ ਤੋਂ ਉਨ੍ਹਾਂ ਨੂੰ ਬਰੀ ਕਰਨ ਦੇ ਬੰਬੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਮਹਾਰਾਸ਼ਟਰ ਸਰਕਾਰ ਦੀ ਅਪੀਲ ‘ਤੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸਾਈਬਾਬਾ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।