ਨਵੀਂ ਦਿੱਲੀ, 19 ਅਕਤੂਬਰ

ਸੁਪਰੀਮ ਕੋਰਟ ਬੁੱਧਵਾਰ ਨੂੰ ਲਖੀਮਪੁਰ ਖੀਰੀ ਵਿਚ 3 ਅਕਤੂਬਰ ਦੀ ਹਿੰਸਾ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰੇਗੀ, ਜਿਸ ਵਿਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ। ਚੀਫ ਜਸਟਿਸ ਐੱਨਵੀ ਰਾਮੰਨਾ ਅਤੇ ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ‘ਤੇ ਆਧਾਰਤ ਬੈਂਚ, ਜਿਸ ਨੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅੱਠ ਵਿਅਕਤੀਆਂ ਦੇ “ਬੇਰਹਿਮੀ ਨਾਲ ਕਤਲ” ਸਬੰਧੀ ਚੁੱਕੇ ਗਏ ਕਦਮਾਂ ’ਤੇ ਅਸੰਤੁਸ਼ਟੀ ਜ਼ਾਹਰ ਕੀਤੀ ਸੀ, ਮਾਮਲੇ ਦੀ ਸੁਣਵਾਈ ਕਰੇਗਾ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਹੁਣ ਤੱਕ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।