ਬੈਂਕਾਕ, 13 ਅਕਤੂਬਰ

ਮਿਆਂਮਾਰ ਦੀ ਇੱਕ ਅਦਾਲਤ ਨੇ ਬੇਦਖਲ ਆਗੂ ਆਂਗ ਸਾਂ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਦੋ ਹੋਰ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਹੈ। ਦੋਵਾਂ ਮਾਮਲਿਆਂ ਵਿੱਚ ਉਨ੍ਹਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾਵਾਂ ਨਾਲੋਂ-ਨਾਲ ਚੱਲਣਗੀਆਂ। ਸੂ ਕੀ ਨੂੰ ਹੋਰ ਮਾਮਲਿਆਂ ’ਚ 23 ਸਾਲ ਦੀ ਸਜ਼ਾ ਪਹਿਲਾਂ ਹੀ ਸੁਣਾਈ ਜਾ ਚੁੱਕੀ ਹੈ, ਜਿਸ ਕਰ ਕੇ ਉਨ੍ਹਾਂ ਨੂੰ ਹੁਣ 26 ਸਾਲ ਕੈਦ ਕੱਟਣੀ ਪਵੇਗੀ। ਜ਼ਿਕਰਯੋਗ ਹੈ ਕਿ ਪਹਿਲੀ ਫਰਵਰੀ 2021 ਨੂੰ ਮਿਆਂਮਾਰ ਦੀ ਫੌਜ ਨੇ ਦੇਸ਼ ਵਿੱਚ ਤਖ਼ਤਾ ਪਲਟ ਕੇ ਸੂ ਕੀ (77) ਅਤੇ ਮਿਆਂਮਾਰ ਦੇ ਹੋਰ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।