ਨਵੀਂ ਦਿੱਲੀ, 31 ਮਾਰਚ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ  ਲੋਕ ਸਭਾ ‘ਚ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ (ਮਗਨਰੇਗਾ) ਦੇ ਬਜਟ ‘ਚ ਕਟੌਤੀ ਕੀਤੀ ਗਈ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸਰਕਾਰ ਨੂੰ ਢੁਕਵਾਂ ਪੈਸਾ ਇਸ ਸਕੀਮ ਲਈ ਰੱਖਣਾ ਚਾਹੀਦਾ ਹੈ। ਸ੍ਰੀਮਤੀ ਸੋਨੀਆ ਗਾਂਧੀ ਨੇ ਸਦਨ ਵਿੱਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਇਆ।