ਨਵੀਂ ਦਿੱਲੀ, 15 ਅਕਤੂਬਰ

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਸਿੰਘੂ ਮੋਰਚੇ ਵਿੱਚ ਅੱਜ ਸਵੇਰੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਮੋਰਚਾ ਨਿੰਦਾ ਕਰਦਾ ਹੈ।ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਇਸ ਘਟਨਾ ਵਿਚ ਸਾਜ਼ਿਸ਼ ਹੋਣ ਦਾ ਸ਼ੱਕ ਵੀ ਜ਼ਾਹਿਰ ਕੀਤਾ। ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਕਿ ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਮੋਰਚਾ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਦੇ ਵਿਰੁੱਧ ਹੈ ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਮੋਰਚੇ ਨੇ ਮੰਗ ਕੀਤੀ ਕਿ ਕਿ ਕਤਲ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲੀਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ। ਇਸ ਦੇ ਨਾਲ ਹੀ ਮੋਰਚੇ ਨੇ ਘਟਨਾ ਪਿੱਛੇ ਕੋਈ ਸਾਜ਼ਿਸ਼ ਹੋਣ ਦਾ ਸ਼ੱਕ ਵੀ ਜ਼ਾਹਿਰ ਕੀਤਾ ਹੈ।