ਨਵੀਂ ਦਿੱਲੀ, 31 ਅਗਸਤ

ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਾਮਲੇ ਵਿੱਚ 26 ਸਤੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ। ਐਡੀਸ਼ਨਲ ਸੈਸ਼ਨ ਜੱਜ ਪ੍ਰਵੀਨ ਸਿੰਘ ਨੇ ਅੱਜ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਮੁਲਜ਼ਮ ਜੈਕਲੀਨ ਫਰਨਾਂਡੀਜ਼ ਨੂੰ 26 ਸਤੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਕੋਰਟ ਨੇ ਈਡੀ ਨੂੰ ਸਾਰੇ ਮੁਲਜ਼ਮਾਂ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਉਣ ਦਾ ਵੀ ਨਿਰਦੇਸ਼ ਦਿੱਤਾ ਹੈ।