ਨਵੀਂ ਦਿੱਲੀ, 17 ਜੂਨ

ਦੇਸ਼ ਦੇ ਕਈ ਸ਼ਹਿਰਾਂ ਵਿੱਚ ਅਗਨੀਪਥ ਯੋਜਨਾ ਖ਼ਿਲਾਫ਼ ਹੋ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਹੁਣ ਤਕ 200 ਰੇਲ ਗੱਡੀਆਂ ਦੀ ਆਵਾਜਾਈ ਵਿੱਚ ਵਿਘਨ ਪਿਆ ਹੈ। ਰੇਲਵੇ ਵਿਭਾਗ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਬੀਤੇ ਬੁੱਧਵਾਰ ਤੋਂ ਸ਼ੁਰੂ ਹੋੲੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਕਾਰਨ 35 ਰੇਲ ਗੱਡੀਆਂ ਦੀ ਆਵਾਜਾਈ ਰੱਦ ਕੀਤੀ ਗਈ ਹੈ ਤੇ 13 ਰੇਲ ਗੱਡੀਆਂ ਦੀ ਆਵਾਜਾਈ ਥੋੜੇ ਸਮੇਂ ਲਈ ਰੋਕੀ ਗਈ ਹੈ। ਇਨ੍ਹਾਂ ਰੋਸ ਪ੍ਰਦਰਸ਼ਨਾਂ ਦਾ ਸਭ ਤੋਂ ਜ਼ਿਆਦਾ ਅਸਰ ਬਿਹਾਰ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਰੇਲ ਸੇਵਾਵਾਂ ’ਤੇ ਪਿਆ ਹੈ।