ਨਵੀਂ ਦਿੱਲੀ, 9 ਸਤੰਬਰ

ਚੋਣ ਕਮਿਸ਼ਨ ਨੇ ਪੰਜ ਰਾਜਾਂ ਦੀਆਂ ਛੇ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਇਨ੍ਹਾਂ ਸਾਰੀਆਂ ਸੀਟਾਂ ਲਈ ਵੋਟਿੰਗ 4 ਅਕਤੂਬਰ ਨੂੰ ਹੋਵੇਗੀ। ਕਮਿਸ਼ਨ ਨੇ ਪੱਛਮੀ ਬੰਗਾਲ, ਅਸਾਮ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਇੱਕ-ਇੱਕ ਅਤੇ ਤਾਮਿਲਨਾਡੂ ਦੀਆਂ ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 5 ਸੀਟਾਂ ਮੈਂਬਰਾਂ ਦੇ ਅਸਤੀਫੇ ਕਾਰਨ ਖਾਲ੍ਹੀ ਹੋਈਆਂ ਹਨ, ਜਦੋਂ ਕਿ ਇੱਕ ਸੀਟ ਕਾਂਗਰਸ ਦੇ ਰਾਜੀਵ ਸੱਤਵ ਦੀ ਮੌਤ ਨਾਲ ਖਾਲ੍ਹੀ ਹੋਈ ਹੈ।