Category : ਕੈਨੇਡਾ

ਇਸਲਾਮਾਬਾਦ, 18 ਫਰਵਰੀ ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਦੀ 15ਵੀਂ ਬਰਸੀ ਮੌਕੇ ਸ਼ੁੱਕਰਵਾਰ ਨੂੰ ਭਾਰਤੀ ਸਫੀਰ ਨੂੰ ਤਲਬ ਕੀਤਾ ਤੇ ਇਸ ਬੰਬ ਧਮਾਕੇ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਠੋਸ ਕਾਰਵਾਈ ਨਾ ਹੋਣ ਕਾਰਨ ਗੁੱਸੇ ਦਾ ਇਜ਼ਹਾਰ ਕੀਤਾ। ਸਮਝੌਤਾ ਐਕਸਪ੍ਰੈਸ ਟਰੇਨ ਵਿੱਚ 18 ਫਰਵਰੀ 2007 ਨੂੰ ਹਰਿਆਣਾ ਦੇ ਪਾਣੀਪਤ ਵਿੱਚ ਬੰਬ ਧਮਾਕਾ ਹੋਇਆ ਸੀ ਜਿਸ ਕਾਰਨ 68 ਲੋਕਾਂ ਦੀ ਮੌਤ ਹੋ ਗਈ ਸੀ ਜਿਨ੍ਹਾਂ ਵਿੱਚ 43 ਪਾਕਿਸਤਾਨੀ ਨਾਗਰਿਕ ਸ਼ਾਮਲ ਸਨ। ਇਹ ਰੇਲ ਗੱਡੀ ਦਿੱਲੀ ਤੋਂ ਲਾਹੌਰ ਦਰਮਿਆਨ ਚਲਦੀ ਸੀ। ਹਰਿਆਣਾ ਪੁਲੀਸ ਨੇ ਧਮਾਕੇ ਸਬੰਧੀ ਕੇਸ ਦਰਜ ਕੀਤਾ ਸੀ ਤੇ ਗ੍ਰਹਿ ਮੰਤਰਾਲੇ ਨੇੇ ਜੁਲਾਈ 2010 ਵਿੱਚ ਇਹ ਕੇਸ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪ ਦਿੱਤਾ ਸੀ। 2019 ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਨੇ ਚਾਰਾਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਪਾਕਿਸਤਾਨ ਨੇ ਮੰਗ ਕੀਤੀ ਮੁਲਜ਼ਮਾਂ ਖ਼ਿਲਾਫ਼ ਨਿਰਪੱਖ ਅਦਾਲਤੀ ਕਾਰਵਾਈ ਕੀਤੀ ਜਾਏ।
18th February 2022