ਅਮਰੀਕਾ : ਹਸਪਤਾਲ ‘ਚ ਗੋਲੀਬਾਰੀ ਦੌਰਾਨ ਇੱਕ ਦੀ ਮੌਤ
ਨਿਊ ਹੈਂਪਸ਼ਾਇਰ ਹਸਪਤਾਲ ਵਾਸ਼ਿੰਗਟਨ ‘ਚ ਇਕ ਬੰਦੂਕਧਾਰੀ ਨੇ ਹਸਪਤਾਲ ਦੇ ਗਲਿਆਰੇ ‘ਚ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਵਾਲਿਆਂ ਨੇ ਜਵਾਬੀ ਕਾਰਵਾਈ ਵਿੱਚ ਬੰਦੂਕਧਾਰੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬੰਦੂਕਧਾਰੀ ਦੁਆਰਾ ਗੋਲੀ ਮਾਰਨ ਵਾਲੇ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਗੋਲੀਬਾਰੀ ਦੀ ਘਟਨਾ ਹਸਪਤਾਲ ਦੇ ਸਾਹਮਣੇ ਵਾਲੇ ਕੋਰੀਡੋਰ ਤੱਕ ਸੀਮਤ ਰਹੀ ਅਤੇ ਸਾਰੇ ਮਰੀਜ਼ ਸੁਰੱਖਿਅਤ ਹਨ। ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਨਿਊ ਹੈਂਪਸ਼ਾਇਰ ਹਸਪਤਾਲ’ ਲਗਭਗ 185 ਬਿਸਤਰਿਆਂ ਵਾਲਾ ਇੱਕ ਹਸਪਤਾਲ ਹੈ ਅਤੇ ਮਨੋਵਿਗਿਆਨਕ ਸਮੱਸਿਆਵਾਂ ਵਾਲੇ ਬਾਲਗਾਂ ਲਈ ਇੱਕੋ ਇੱਕ ਜਨਤਕ ਹਸਪਤਾਲ ਹੈ।