ਹਰਿਆਣਾ ਵਿੱਚ ਸ਼ੁਕਰਵਾਰ ਦੇਰ ਰਾਤ ਕਰੀਬ ਢਾਈ ਵਜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇ ‘ਤੇ ਸ਼ਰਧਾਲੂਆਂ ਨਾਲ ਭਰੀ ਬੱਸ ਵਿੱਚ ਅੱਗ ਲੱਗ ਗਈ ਸੀ। ਜਿਸ ‘ਚ 11 ਦੇ ਕਰੀਬ ਲੋਕ ਝੁਲਸ ਕੇ ਮਰ ਗਏ ਸਨ। ਦੋ ਦਰਜਨ ਦੇ ਕਰੀਬ ਲੋਕ ਜੇਰੇ ਇਲਾਜ ਹਨ। ਮ੍ਰਿਤਕਾਂ ਵਿੱਚ ਹੁਸ਼ਿਆਰਪੁਰ ਦੇ ਕੁਝ ਲੋਕ ਵੀ ਸ਼ਾਮਿਲ ਹਨ। ਇਸ ਘਟਨਾ ਦਾ ਪਤਾ ਲੱਗਿਆ ਤਾਂ ਹੁਸ਼ਿਆਰਪੁਰ ਤੋਂ ਕੈਬਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਾਕਟਰ ਰਾਜ ਕੁਮਾਰ ਉਹਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਤੇ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਿਵੇਂ ਹੀ ਉਹਨਾਂ ਨੂੰ ਘਟਨਾ ਦਾ ਪਤਾ ਲੱਗਾ, ਉਨ੍ਹਾਂ ਨੇ ਤੁਰੰਤ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਪੰਜਾਬ ਸਰਕਾਰ ਵੱਲੋਂ ਹਰਿਆਣਾ ਸਰਕਾਰ ਦੇ ਨਾਲ ਮਿਲ ਕੇ ਜਿਹੜੇ ਵੀ ਬਣਦੇ ਇੰਤਜ਼ਾਮ ਸਨ ਉਹ ਕੀਤੇ ਜਾ ਕਰ ਰਹੇ ਹਨ ਅਤੇ ਜਲਦ ਹੀ ਪੋਸਟਮਾਰਟਮ ਤੋਂ ਬਾਅਦ ਉਹਨਾਂ ਦੀਆਂ ਦੇਹਾਂ ਹੁਸ਼ਿਆਰਪੁਰ ਪਹੁੰਚ ਜਾਣਗੀਆਂ।
ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਬੱਸ ਵਿਚ 60 ਲੋਕ ਸਵਾਰ ਸਨ। ਇਹ ਸਾਰੇ ਆਪਸ ‘ਚ ਰਿਸਤੇਦਾਰ ਹਨ ਤੇ ਪੰਜਾਬ-ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਉਹ ਮਥੁਰਾ-ਵ੍ਰਿੰਦਾਵਣ ਤੋਂ ਦਰਸ਼ਨ ਕਰਕੇ ਪਰਤ ਰਹੇ ਸਨ। ਚੱਲਦੀ ਬੱਸ ਵਿਚ ਅੱਗ ਦੀਆਂ ਲਪਟਾਂ ਦੇਕ ਕੇ ਸਥਾਨਕ ਲੋਕਾਂ ਨੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।