ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਭਲਕੇ ਉਨ੍ਹਾਂ ਵੱਲੋਂ ਫਿਰੋਜ਼ਪੁਰ ਵਿਚ PGI ਦਾ ਉਦਘਾਟਨ ਕੀਤਾ ਜਾਵੇਗਾ। PM ਮੋਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਭਲਕੇ ਫਿਰੋਜ਼ਪੁਰ ਵਿਚ ਪੀਜੀਆਈ ਦਾ ਉਦਘਾਟਨ ਕਰਨਗੇ। ਪੀਜੀਆਈ ਦੇ ਖੁੱਲ੍ਹਣ ਨਾਲ ਸੰਗਰੂਰ ਤੇ ਫਿਰੋਜ਼ਪੁਰ ਦੇ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ। ਮਰੀਜ਼ਾਂ ਨੂੰ ਇਲਾਜ ਲਈ ਇਧਰ-ਉਧਰ ਜਾਂ ਦੂਜੇ ਸ਼ਹਿਰਾਂ ਵਿਚ ਨਹੀਂ ਜਾਣਾ ਪਵੇਗਾ। ਇਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ 2026 ਵਿਚ ਇਹ ਪੀਜੀਆਈ ਬਣ ਕੇ ਪੂਰਨ ਤੌਰ ਉਤੇ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਛੇਤੀ ਹੀ ਕਿਸਾਨਾਂ ਦਾ ਮਸਲਾ ਵੀ ਹੱਲ ਹੋ ਜਾਵੇਗਾ।