ਕਰਨਾਟਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਨੰਤਕੁਮਾਰ ਹੇਗੜੇ ਨੇ ਅੱਜ ਕਿਹਾ ਕਿ ਨਵੀਂ ਦਿੱਲੀ ’ਚ ਪ੍ਰਦਰਸ਼ਨਾਂ ’ਚ ਹਿੱਸਾ ਲੈਣ ਵਾਲੇ ਕਿਸਾਨ ਨਹੀਂ, ਸਗੋਂ ਖਾਲਿਸਤਾਨੀ ਹਨ। ਉਨ੍ਹਾਂ ਕਿਹਾ ਕਿ ਉਹ ਵੱਡੀਆਂ ਕਾਰਾਂ ਵਿੱਚ ਆਉਂਦੇ ਹਨ। ਕੀ ਕਿਸਾਨਾਂ ਕੋਲ ਇੰਨਾ ਪੈਸਾ ਹੈ? ਵਿਰੋਧ ਕਰਨ ਵਾਲੇ ਕਿਸਾਨ ਨਹੀਂ ਹਨ। ਇਹ ਕਿਸਾਨਾਂ ਦਾ ਅੰਦੋਲਨ ਨਹੀਂ ਹੈ। ਇਹ ਦੇਸ਼ ਨਾਲ ਗੱਦਾਰੀ ਕਰਨ ਵਾਲਿਆਂ ਦਾ ਪ੍ਰਦਰਸ਼ਨ ਹੈ। ਇਹ ਖਾਲਿਸਤਾਨੀਆਂ ਦਾ ਅੰਦੋਲਨ ਹੈ ਜਿਸ ਨੂੰ ਕਿਸਾਨਾਂ ਦਾ ਵਿਰੋਧ ਕਿਹਾ ਜਾਂਦਾ ਹੈ। ਇਹ ਸਾਰੇ ਵਿਦੇਸ਼ੀ ਦੇਸ਼ਾਂ ਦੁਆਰਾ ਫੰਡ ਕੀਤੇ ਜਾਂਦੇ ਹਨ।’ ਉਨ੍ਹਾਂ ਕਿਹਾ ਕਿ ਵਿਤਕਰੇ ਅਤੇ ਬੇਇਨਸਾਫ਼ੀ ਦਾ ਦਾਅਵਾ ਕਰਨ ਵਾਲੇ ਇਹ ਕਿਸਾਨ ਜਦੋਂ ਵੀ ਵਿਰੋਧ ਦਾ ਸੱਦਾ ਦਿੰਦੇ ਹਨ ਤਾਂ ਵੱਡੀਆਂ ਕਾਰਾਂ ਅਤੇ ਨਵੇਂ ਟਰੈਕਟਰਾਂ ਵਿੱਚ ਆਉਂਦੇ ਹਨ।