ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 10 ਲੋਕ ਸਭਾ ਸੀਟਾਂ ਲਈ ਆਪਣੀ ਤੀਜੀ ਅਤੇ ਅੰਤਿਮ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਲਈ ਉਮੀਦਵਾਰਾਂ ਦਾ ਐਲਾਨ ਕਰਨਗੇ। ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਚੋਣ ਲੜਨਗੇ ਅਤੇ ਜਲੰਧਰ ਦੇ ਵਿਧਾਇਕ ਪਵਨ ਟੀਨੂੰ ਨੂੰ ਟਿਕਟ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ‘ਆਪ’ 2 ਸੂਚੀਆਂ ਜਾਰੀ ਕਰ ਚੁੱਕੀ ਹੈ। ਪਹਿਲੀ ਸੂਚੀ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਰ ਉਨ੍ਹਾਂ ਵਿੱਚੋਂ ਸੁਸ਼ੀਲ ਰਿੰਕੂ ਟਿਕਟ ਮਿਲਣ ਦੇ ਬਾਵਜੂਦ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਪਵਨ ਟੀਨੂੰ ਕੁਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ।