ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਹੁਣ ਭਾਜਪਾ ਨੇ ਸਾਬਕਾ ਫੌਜੀਆਂ ਨੂੰ ਲੈ ਕੇ ਇੱਕ ਅਹਿਮ ਐਲਾਨ ਕੀਤਾ ਹੈ। ਦਰਅਸਲ, ਭਾਜਪਾ ਪੰਜਾਬ ਵੱਲੋਂ ਐਕਸ-ਸਰਵਿਸਮੈਨ ਸੈੱਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਸਾਬਕਾ ਫੌਜੀ ਅਧਿਕਾਰੀਆਂ ਅਤੇ ਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਨਿਯੁਕਤੀਆਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਨਰਲ ਸਕੱਤਰ ਸੰਗਠਨ ਮੰਤਰੀ ਸ਼੍ਰੀਨਿਵਾਸੁਲੂ ਅਤੇ ਬਿਕਰਮਜੀਤ ਸਿੰਘ ਚੀਮਾ ਦੀ ਪ੍ਰਵਾਨਗੀ ਨਾਲ ਕੀਤੀਆਂ ਗਈਆਂ ਹਨ। ਸੂਬਾ ਕਨਵੀਨਰ ਕਰਨਲ ਸੁਭਾਸ਼ ਡਢਵਾਲ (ਰਿਟਾਇਰਡ) ਦੀ ਅਗਵਾਈ ਹੇਠ ਇਸ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ।
ਹੁਣ ਗੱਲ ਕਰਦੇ ਹਾਂ ਇਸ ਸੂਚੀ ਵਿੱਚ ਸ਼ਾਮਲ ਕੀਤੇ ਗਏ ਨਾਵਾਂ ਦੀ।
ਜਾਰੀ ਕੀਤੀ ਗਈ ਸੂਚੀ ਮੁਤਾਬਕ ਕੈਪਟਨ ਸੁਭਾਸ਼ ਚੰਦਰ ਸਿੰਘ, ਹੌਲਦਾਰ ਗੁਰਪਾਲ ਸਿੰਘ, ਹੌਲਦਾਰ ਮੋਹਨ ਸਿੰਘ, ਹੌਲਦਾਰ ਸੁਰਿੰਦਰ ਸਿੰਘ, ਨਾਇਕ ਚਮਨ ਲਾਲ ਅਤੇ ਨਾਇਬ ਸੂਬੇਦਾਰ ਭਯਾਨ ਸਿੰਘ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਪਟਨ ਹਰਦਿਆਲ ਸਿੰਘ, ਕੈਪਟਨ ਤਰਸੇਮ ਸਿੰਘ, ਕੈਪਟਨ ਜਸਵੀਰ ਸਿੰਘ ਅਤੇ ਕੈਪਟਨ ਬਲਬੀਰ ਸਿੰਘ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਾਰੰਟ ਅਫ਼ਸਰ ਨੀਰਜ ਚੋਪੜਾ, ਸੂਬੇਦਾਰ ਡੀ.ਐੱਸ. ਭਾਟੀ, ਕੈਪਟਨ ਇੰਦਰਜੀਤ ਸਿੰਘ, ਕੈਪਟਨ ਕਸ਼ਮੀਰ ਸਿੰਘ ਅਤੇ ਹੌਲਦਾਰ ਸੁਰਿੰਦਰ ਸਿੰਘ ਨੂੰ ਵੀ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਵਿੱਚ ਜਲੰਧਰ, ਪਟਿਆਲਾ, ਖਡੂਰ ਸਾਹਿਬ, ਅਜਨਾਲਾ, ਫਤਹਿਗੜ੍ਹ, ਹੁਸ਼ਿਆਰਪੁਰ ਅਤੇ ਫਰੀਦਕੋਟ ਸਮੇਤ ਵੱਖ-ਵੱਖ ਇਲਾਕਿਆਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਜਦਕਿ ਹਰਿਆਣਾ ਨਾਲ ਸਬੰਧਤ ਵਾਰੰਟ ਅਫ਼ਸਰ ਨੀਰਜ ਚੋਪੜਾ ਦਾ ਨਾਮ ਵੀ ਇਸ ਸੂਚੀ ਵਿੱਚ ਸ਼ਾਮਲ ਹੈ।ਕੁੱਲ ਮਿਲਾ ਕੇ ਭਾਜਪਾ ਵੱਲੋਂ ਐਕਸ-ਸਰਵਿਸਮੈਨ ਸੈੱਲ ਦੀ ਨਵੀਂ ਟੀਮ ਦਾ ਐਲਾਨ ਕਰਕੇ ਸਾਬਕਾ ਫੌਜੀਆਂ ਨੂੰ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਇਹ ਨਵੀਂ ਟੀਮ ਪੰਜਾਬ ਵਿੱਚ ਭਾਜਪਾ ਦੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਕਿੰਨਾ ਮਜ਼ਬੂਤ ਕਰਦੀ ਹੈ।














