ਚੰਡੀਗੜ੍ਹ: ਬੀਜੇਪੀ ਨੇ ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ 3 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਬੀਜੇਪੀ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਲੜਨਗੇ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਸੀ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।