ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ, ਇਸ ਦੌਰਾਨ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2.30 ਵਜੇ ਤਕ ਮੁਲਤਵੀ ਕੀਤੀ ਗਈ।

ਇਸ ਦੌਰਾਨ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ, ਨਵਾਬ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ ਬੇਗਮ ਮੁਨਵਰ ਉਲ ਨਿਸਾ, ਉੱਘੇ ਸਮਾਜਵਾਦੀ ਆਗੂ ਬਲਵੰਤ ਸਿੰਘ ਖੇੜਾ, ਸੁਲਤਾਨਪੁਰ ਲੋਧੀ ‘ਚ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਮਾਰੇ ਗਏ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਨੂੰ ਵਿਧਾਨ ਸਭਾ ‘ਚ ਦਿਤੀ ਸ਼ਰਧਾਂਜਲੀ ਦਿਤੀ ਗਈ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਰੋਪੜ ‘ਚ ਖ਼ੁਦਖੁਸ਼ੀ ਕਰਨ ਵਾਲੀ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਵਿਧਾਨ ਸਭਾ ‘ਚ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2.30 ਵਜੇ ਤਕ ਮੁਲਤਵੀ ਕੀਤੀ ਗਈ। ਕਾਰਵਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਫਿਲਹਾਲ ਸਵਾਲ-ਜਵਾਬ ਦਾ ਦੌਰ ਸ਼ੁਰੂ ਹੋ ਗਿਆ ਹੈ।

ਸਦਨ ਵਿਚ ਅੱਜ ਚਾਰ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਸੈਸ਼ਨ ਤੋਂ ਪਹਿਲਾਂ ਹੀ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿਤੇ ਹਨ। ਇਸ ਤੋਂ ਇਲਾਵਾ ਮੁਲਾਜ਼ਮਾਂ ਨੇ ਸਕੱਤਰੇਤ ਵਿਚ ਸਰਕਾਰ ਵਿਰੁਧ ਨਾਅਰੇਬਾਜ਼ੀ ਵੀ ਕੀਤੀ। ਮੁਲਾਜ਼ਮ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੱਤਰੇਤ ਦੀ ਪਾਰਕਿੰਗ ਵਿਚ ਪਹੁੰਚ ਗਏ। ਜਿਥੇ ਮੀਟਿੰਗ ਤੋਂ ਬਾਅਦ ਉਨ੍ਹਾਂ ਸਰਕਾਰ ਵਿਰੁਧ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਮੁਲਾਜ਼ਮਾਂ ਨੇ ਡੀਏ ਦੀ ਕਿਸ਼ਤ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ।