ਮਿਲਾਨ (ਦਲਜੀਤ ਮੱਕੜ) ਪੰਜਾਬੀਆ ਨੇ ਵਿਦੇਸ਼ਾਂ ਵਿੱਚ ਵੱਡੀ ਮਿਹਨਤ ਸਦਕਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ ਵਿੱਚ ਵੀ ਪੰਜਾਬੀਆ ਨੇ ਵੱਡੀਆ ਮੱਲਾਂ ਮਾਰ ਲਈਆਂ ਹਨ। ਇਟਲੀ ਵਿੱਚ ਪੰਜਾਬੀ ਨੌਜਵਾਨ ਨੇ ਵੀ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ। ਇਟਲੀ ਵਿੱਚ ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ ਵਿੱਚ ਭਰਤੀ ਹੋਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲਾਂ ਅਰਸ਼ਪ੍ਰੀਤ ਸਿੰਘ ਭੁੱਲਰ ਜੋ ਕਿ ਪੰਜਾਬ ਦੇ ਤਹਿਸੀਲ ਸਮਰਾਲਾ ਪਿੰਡ ਹਰਿੳ ਕਲਾਂ ਦਾ ਰਹਿਣ ਵਾਲਾ ਇਟਲੀ ਦੇ ਸ਼ਹਿਰ ਮੋਦਨੇ ਵਿੱਚ ਰਹਿੰਦੇ ਹਨ।ਪਿਤਾ ਸੁਰਿੰਦਰ ਸਿੰਘ ਭੁੱਲਰ ਅਤੇ ਮਾਤਾ ਨਰਿੰਦਰ ਕੌਰ ਨਾਲ ਰਹਿੰਦਿਆ ਨਾਲ ਰਹਿੰਦਿਆ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਇਟਲੀ ਦੇ ਪਾਰਮਾ ਇਲਾਕੇ ਵਿੱਚ ਪੁਲੀਸੀਆ ਲੋਕਾਲੇ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਬੱਚੇ ਦੇ ਸੁਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਹਨਾਂ ਦਾ ਸਪੁੱਤਰ ਪੜਾਈ ਵਿੱਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਆਪਣੀ ਮਿਹਨਤ ਅਤੇ ਲਗਨ ਸਦਕਾ ਉਸਨੇ ਇਟਲੀ ਵਿੱਚ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ ।ਇੱਥੇ ਇਹ ਵੀ ਦੱਸਣਯੋਗ ਹੈ ਕਿ ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ਵਿੱਚ ਟਰਾਸਲੇਟਰ ਦੇ ਤੌਰ ਤੇ ਨੌਕਰੀ ਕਰ ਰਹੇ ਹਨ। ਬੀਤੇ ਦਿਨੀ ਇਸ ਪਰਿਵਾਰ ਨੇ ਬੀਤੇ ਦਿਨੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਕਸਤਲਫਰਾਂਕੋ ਵਿਖੇ ਨਤਮਸਤਕ ਹੋਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਜਿਸ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਨੌਜਵਾਨ ਅਤੇ ਪਰਿਵਾਰ ਦਾ ਸਨਮਾਨ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਹੈਡ ਗ੍ਰੰਥੀ ਭਾਈ ਤਰਸੇਮ ਸਿੰਘ,ਜੱਥੇਦਾਰ ਗੁਰਚਰਨ ਸਿੰਘ ਭੂੰਗਰਨੀ, ਅਜਾਦ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਬੱਬੀ,ਗੁਰਬਿੰਦਰ ਸਿੰਘ, ਜਤਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ ਬੋਦਲ, ਸੁਖਵਿੰਦਰ ਸਿੰਘ, ਜਸਪਾਲ ਭੂੰਗਰਨੀ, ਪ੍ਰਬਮਨਦੀਪ ਸਿੰਘ, ਪਰਮਿੰਦਰ ਸਿੰਘ,ਹਰਜੀਤ ਸਿੰਘ, ਮਨਜਿੰਦਰ ਸਿੰਘ ਅਤੇ ਜੋਧਾ ਸਿੰਘ ਆਦਿ ਸ਼ਾਮਿਲ ਸਨ।ਉਹਨਾਂ ਨੇ ਪਰਿਵਾਰ ਨੂੰ ਮੁਬਾਰਕ ਦਿੰਦਿਆ ਕਿਹਾ ਕਿ ਪੰਜਾਬੀਆਂ ਦੀ ਨਵੀਂ ਪੀੜੀ ਇਟਲੀ ਵਿੱਚ ਤਰੱਕੀ ਦੇ ਰਾਹ ਤੇ ਹੈ।