ਵਿਦੇਸ਼ਾਂ ਵਿੱਚ ਭਾਰਤੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਪੂਰਥਲਾ ਵਾਸੀ ਇੱਕ ਪੰਜਾਬੀ ਨੋਜਵਾਨ ਦੀ ਮੌਤ ਹੋਈ ਹੈ। ਟਰਾਲੇ ਨੂੰ ਠੀਕ ਕਰਦੇ ਹੋਏ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ (24) ਪੁੱਤਰ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਫੱਤੂ ਚੱਕ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਸਤਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਕਨੇਡਾ ਗਿਆ ਸੀ ਘਟਨਾ ਅੱਜ ਭਾਰਤੀ ਸਮੇਂ ਅਨੁਸਾਰ ਸਵੇਰੇ 6 ਵਜੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਸਤਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।