ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਪੋਸਟਲ ਬੈਲਟ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਲੁਧਿਆਣਾ ਵਿੱਚ ਸ਼ੁਰੂਆਤੀ ਰੁਝਾਨਾਂ ਵਿੱਚ ਮੁੱਖ ਮੁਕਾਬਲਾ ਕਾਂਗਰਸ ਦੇ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ ਵਿਚਕਾਰ ਹੁੰਦਾ ਨਜ਼ਰ ਆ ਰਿਹਾ ਹੈ। ਇਹ ਉਮੀਦ ਕੀਤੀ ਜਾਂਦੀ ਹੈ। ਦੁਪਹਿਰ 2 ਵਜੇ ਤੱਕ ਲੁਧਿਆਣਾ ਸੀਟ ‘ਤੇ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਸੀਟ ਲਈ 1 ਜੂਨ ਨੂੰ ਵੋਟਿੰਗ ਹੋਈ ਸੀ। ਇੱਥੋਂ 43 ਉਮੀਦਵਾਰ ਮੈਦਾਨ ਵਿੱਚ ਹਨ। 14 ਥਾਵਾਂ ‘ਤੇ ਗਿਣਤੀ ਕੇਂਦਰ ਬਣਾਏ ਗਏ ਹਨ।

ਲੁਧਿਆਣਾ ਸੀਟ ‘ਤੇ ਹਰ ਕਿਸੇ ਦੀ ਨਜ਼ਰ ਹੈ। ਇਥੇ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਕਾਂਗਰਸ ਛੱਡ ਕੇ ਬੀਜੇਪੀ ਵਿਚ ਗਏ ਰਵਨੀਤ ਬਿੱਟੂ ਵਿਚ ਮੁਕਾਬਲਾ ਚੱਲ ਰਿਹਾ ਹੈ। ਵੜਿੰਗ 22991 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਦੀ ਜਿੱਤ ਦੇ ਆਸਾਰ ਨਜ਼ਰ ਆ ਰਹੇ ਹਨ। ਇਸੇ ਵਿਚਾਲੇ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਗੁਰੂਘਰ ਵਿਚ ਨਤਮਸਤਕ ਹੋਣ ਪਹੁੰਚੇ।

ਇਸ ਵਾਰ ਲੁਧਿਆਣਾ ਲੋਕ ਸਭਾ ਸੀਟ ਲਈ ਤਿਕੋਣਾ ਮੁਕਾਬਲਾ ਹੈ। ਸ਼ਹਿਰੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਤੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਚਕਾਰ ਮੁਕਾਬਲਾ ਹੈ। ਦਿਹਾਤੀ ਖੇਤਰਾਂ ਵਿੱਚ ਕਾਂਗਰਸ ਅਤੇ ‘ਆਪ’ ਵਿਚਾਲੇ ਮੁਕਾਬਲਾ ਸੀ, ਪਰ ਪੇਂਡੂ ਖੇਤਰਾਂ ਵਿੱਚ ਭਾਜਪਾ ਦੇ ਵਿਰੋਧ ਦੇ ਬਾਵਜੂਦ ਵੀ ਸਾਈਲੈਂਟ ਵੋਟਾਂ ਪਈਆਂ।