ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਰਾਜ ਸਭਾ ਦੇ ਚੇਅਰਮੈਨ ਨੇ ਇਸ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।
ਆਮ ਆਦਮੀ ਪਾਰਟੀ ਦੇ 7 ਸੰਸਦ ਮੈਂਬਰਾਂ ਦੇ ਭਾਜਪਾ ‘ਚ ਸ਼ਾਮਿਲ ਹੋਣ ਨਾਲ ਰਾਜ ਸਭਾ ‘ਚ ਭਾਜਪਾ ਦੇ ਕੁੱਲ ਸੰਸਦ ਮੈਂਬਰਾਂ ਦੀ ਗਿਣਤੀ 113 ਹੋ ਗਈ ਹੈ, ਜਿਨ੍ਹਾਂ ‘ਚ ਰਾਸ਼ਟਰਪਤੀ ਵੱਲੋਂ ਨਾਮਜ਼ਦ ਕੀਤੇ ਗਏ 5 ਮੈਂਬਰ ਹਨ। ਭਾਜਪਾ ਵਿੱਚ ਸ਼ਾਮਿਲ ਹੋਏ ਕੁੱਲ 7 ਸੰਸਦ ਮੈਂਬਰਾਂ ਦੇ ਨਾਂ ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜਿੰਦਰ ਗੁਪਤਾ ਹਨ।
ਰਾਘਵ ਚੱਢਾ ਨੇ ਕਿਹਾ ਕਿ ਕੁਝ ਲੋਕ ਪੁੱਛ ਰਹੇ ਹਨ ਕਿ ਮੇਰੇ ਇਸ ਫੈਸਲੇ ਦਾ ਕਾਰਨ ਕੀ ਹੈ। ਉਨ੍ਹਾਂ ਨੇ ਕਿਹਾ- ‘ਮੈਂ ਰਾਜਨੀਤੀ ‘ਚ ਆਪਣਾ ਕਰੀਅਰ ਬਣਾਉਣ ਲਈ ਨਹੀਂ ਸਗੋਂ ਆਪਣਾ ਕਰੀਅਰ ਛੱਡ ਕੇ ਆਇਆ ਹਾਂ। ਪਰ ਹੁਣ ਉਸ ਨੂੰ ਇਸ ਪਾਰਟੀ ਵਿੱਚ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ।ਆਮ ਆਦਮੀ ਪਾਰਟੀ ਹੁਣ ਉਨ੍ਹਾਂ ਲੋਕਾਂ ਦੇ ਹੱਥਾਂ ਵਿੱਚ ਫਸ ਗਈ ਹੈ ਜੋ ਆਪਣੇ ਨਿੱਜੀ ਮੁਫ਼ਾਦਾਂ ਲਈ ਕੰਮ ਕਰ ਰਹੇ ਹਨ। ਮੈਂ ਸੋਚਿਆ ਕਿ ਮੈਂ ਇੱਕ ਸਹੀ ਵਿਅਕਤੀ ਹਾਂ ਜੋ ਗਲਤ ਪਾਰਟੀ ਵਿੱਚ ਕੰਮ ਕਰ ਰਿਹਾ ਸੀ।”
