ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੇ ਫੈਸਲੇ ਨੂੰ ਰੱਦ ਕਰ ਦਿੱਤਾ ਅਤੇ ਰਾਮ ਰਹੀਮ ਸਣੇ 5 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ 22 ਸਾਲ ਪੁਰਾਣਾ ਮਾਮਲਾ ਹੈ, ਜਿਸ ‘ਚ ਸੀਬੀਆਈ ਕੋਰਟ ਨੇ 19 ਸਾਲ ਬਾਅਦ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਹੈ।