ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਬੱਡੀ ਦਾ ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਕਬੱਡੀ ਖਿਡਾਰੀ ਪੰਮਾ ਦੀ ਮੋਹਾਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਖਿਡਾਰੀ ਨੇ ਜੂਨ ਮਹੀਨੇ ਕਨੈਡਾ ਚ ਹੋਣ ਵਾਲੇ ਕਬੱਡੀ ਕੱਪ ਚ ਹਿੱਸਾ ਲੈਣਾ ਸੀ। ਇੱਕ ਉੱਘੇ ਕਬੱਡੀ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਮੋਹਾਲੀ ਵਿੱਚ ਇੱਕ ਸਕਾਰਪੀਓ ਕਾਰ ਅਤੇ ਟੈਕਸੀ ਦੀ ਟੱਕਰ ਹੋ ਗਈ। ਖਿਡਾਰੀ ਪੰਮਾ ਸਕਾਰਪੀਓ ਵਿੱਚ ਸਵਾਰ ਸੀ।ਹਾਦਸਾ ਇੰਨਾ ਭਿਆਨਕ ਸੀ ਕਿ ਟੈਕਸੀ ਗੱਡੀ ਸਿੱਧੀ ਡਰਾਈਵਰ ਦੀ ਖਿੜਕੀ ‘ਚ ਜਾ ਵੱਜੀ। ਜਿਸ ਵਿਚ ਪੰਮਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਤਾਂ ਉੱਥੇ ਖਿਡਾਰੀ ਪੰਮਾ ਵਾਸੀ ਪਿੰਡ ਸੋਹਾਣਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।