ਬਿਹਾਰ ਦੇ ਹਾਜੀਪੁਰ ਵਿੱਚ ਬਿਜਲੀ ਦਾ ਝਟਕਾ ਲੱਗਣ ਕਾਰਨ ਕਾਵੜੀਆਂ ਦੀ ਮੌਤ ਹੋ ਗਈ। ਹਾਦਸੇ ਵਿੱਚ 9 ਕਾਵੜੀਆਂ ਦੀ ਮੌਤ ਹੋ ਗਈ ਹੈ। ਜਦੋਂ ਕਿ ਝੁਲਸਣ ਕਾਰਨ 6 ਕਾਵੜੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਕੰਵਰ ਯਾਤਰਾ ਕੱਢ ਰਹੇ ਸਨ ਜਦੋਂ ਡੀਜੇ ਟਰਾਲੀ ਹਾਈ ਟੈਂਸ਼ਨ ਲਾਈਨ ਨਾਲ ਟਕਰਾ ਗਈ। ਹਾਦਸੇ ਵਿੱਚ 9 ਕਾਵੜੀਆਂ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਜਦਕਿ 6 ਗੰਭੀਰ ਜ਼ਖਮੀ ਹਨ ਅਤੇ ਹਸਪਤਾਲ ‘ਚ ਇਲਾਜ ਅਧੀਨ ਹਨ।

ਇਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

ਬਿਹਾਰ ਦੇ ਹਾਜੀਪੁਰ ‘ਚ ਕਰੰਟ ਲੱਗਣ ਨਾਲ 9 ਕਾਵੜੀਆਂ ਦੀ ਮੌਤ, 6 ਗੰਭੀਰ ਜ਼ਖਮੀ, 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ।