ਈਡੀ ਨੇ ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਖਿਲਾਫ ਕੇਸ ਦਰਜ ਕੀਤਾ ਹੈ। ਸਮੀਰ ਵਾਨਖੇੜੇ ਖਿਲਾਫ PMLA ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਈਡੀ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਨ ਦੇ ਬਾਅਦ ਕੁਝ ਲੋਕਾਂ ਨੂੰ ਸੰਮਨ ਵੀ ਜਾਰੀ ਕੀਤਾ ਹੈ ਜਿਨ੍ਹਾਂ ਤੋਂ ਜਾਂਚ ਏਜੰਸੀ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿਛ ਕਰਨ ਵਾਲੀ ਹੈ।

ਈਡੀ ਇਸ ਮਾਮਲੇ ਵਿਚ ਕੁਝ ਲੋਕਾਂ ਤੋਂ ਪੁੱਛਗਿਛ ਕਰ ਵੀ ਚੁੱਕਾ ਹੈ। ਅਜੇ ਜਿਹੜੇ ਲੋਕਾਂ ਨੂੰ ਸੰਮਨ ਭੇਜਿਆ ਗਿਆ ਹੈ ਉਨ੍ਹਾਂ ਵਿਚੋਂ ਕੁਝ NCB ਨਾਲ ਜੁੜੇ ਹੋਏ ਲੋਕ ਵੀ ਹਨ।ਇਸ ਤੋਂ ਇਲਾਵਾ ਕੁਝ ਨਿੱਜੀ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ। ਜਾਂਚ ਏਜੰਸੀ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਪੁੱਛਗਿਛ ਵਿਚ ਸ਼ਾਮਲ ਹੋਣ ਲਈ ਮੁੰਬਈ ਸਥਿਤ ਈਡੀ ਦਫਤਰ ਬੁਲਾਇਆ ਹੈ। ਸਮੀਰ ਵਾਨਖੇੜੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਡਰੱਗਸ ਕੇਸ ਵਿਚ ਗ੍ਰਿਫਤਾਰ ਕਰਨ ਦੇ ਬਾਅਦ ਸੁਰਖੀਆਂ ਵਿਚ ਆਏ ਸਨ