ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਘਰ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਉਨ੍ਹਾਂ ਦੇ ਪਿੰਡ ਗਿਲਜੀਆਂ ਸਥਿਤ ਘਰ ’ਤੇ ਹੋਈ ਹੈ। ਇਸ ਤੋਂ ਪਹਿਲਾਂ ਈ.ਡੀ. ਦੀ ਟੀਮ ਉਨ੍ਹਾਂ ਦੇ ਟਾਂਡਾ ਉੜਮੁੜ ਸਥਿਤ ਘਰ ਵੀ ਗਈ ਸੀ।ਈਡੀ ਨੇ ਵੀਰਵਾਰ ਸਵੇਰੇ ਪੰਜਾਬ ਦੇ ਦੋ ਸਾਬਕਾ ਮੰਤਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਅਮਲੋਹ ਵਿੱਚ ਸਾਧੂ ਸਿੰਘ ਧਰਮਸੋਤ ਦੇ ਘਰ ਅਤੇ ਟਾਂਡਾ ਵਿੱਚ ਸੰਗਤ ਸਿੰਘ ਗਿਲਜੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਦੋਵਾਂ ਥਾਵਾਂ ‘ਤੇ ਤਲਾਸ਼ੀ ਜਾਰੀ ਹੈ।