ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਸੀ ਕਿ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਸਿਆਸਤ ਵਿੱਚ ਐਂਟਰੀ ਹੋ ਸਕਦੀ ਹੈ। ਜਿਸ ਦੇ ਮੱਦੇਨਜ਼ਰ ਉਹ ਹਰਿਆਣਾ ਤੋਂ ਲੋਕ ਸਭਾ ਚੋਣਾਂ ਲੜ ਸਕਦੇ ਹਨ। ਪਰ ਇਸ ਸਭ ਵਿਚਾਲੇ ਸਿਆਸਤ ਵਿੱਚ ਐਂਟਰੀ ਨੂੰ ਲੈ ਕੇ ਹੁਣ ਸੰਜੇ ਦੱਤ ਦਾ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਚੋਣਾਂ ਲੜਨ ਦੀ ਗੱਲ ਨੂੰ ਅਫਵਾਹ ਕਰਾਰ ਦਿੱਤਾ ਤੇ ਕਿਹਾ ਕਿ ਉਹ ਨਾ ਤਾਂ ਕਿਸੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਨਾ ਹੀ ਚੋਣ ਲੜ ਰਹੇ ਹਨ। ਇਸ ਸਬੰਧੀ ਸੰਜੇ ਦੱਤ ਨੇ ਕਿਹਾ ਕਿ ਮੈਂ ਆਪਣੇ ਰਾਜਨੀਤੀ ਵਿੱਚ ਸ਼ਾਮਲ ਹੋਣ ਬਾਰੇ ਸਾਰੀਆਂ ਅਫਵਾਹਾਂ ‘ਤੇ ਵਿਰਾਮ ਲਗਾਉਣਾ ਚਾਹਾਂਗਾ । ਮੈਂ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਅਤੇ ਨਾ ਹੀ ਚੋਣ ਲੜ ਰਿਹਾ ਹਾਂ। ਜੇਕਰ ਮੈਂ ਰਾਜਨੀਤਿਕ ਖੇਤਰ ਵਿੱਚ ਕਦਮ ਰੱਖਣ ਦਾ ਫੈਸਲਾ ਕਰਦਾ ਹਾਂ ਤਾਂ ਮੈਂ ਇਸਦਾ ਐਲਾਨ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਕਿਰਪਾ ਕਰਕੇ ਹੁਣ ਤੱਕ ਮੇਰੇ ਬਾਰੇ ਵਿੱਚ ਜੋ ਵੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ।