ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਭਲਕੇ (20 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਬਰਨਾਲਾ ’ਚ ਕੱਲ੍ਹ ਛੁੱਟੀ ਰਹੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ’ਤੇ 20 ਅਗਸਤ ਦਿਨ ਬੁੱਧਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਇਸ ਦੌਰਾਨ ਲੋਕ ਲੌਂਗੋਵਾਲ ਵਿਖੇ ਬਰਸੀ ਸਬੰਧੀ ਸ਼ਰਧਾਂਜਲੀ ਭੇਟ ਕਰਨ ਪੁੱਜਦੇ ਹਨ। ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।