ਤਰਨਤਾਰਨ ‘ਚ ਐਤਵਾਰ ਸਵੇਰੇ ਇੱਕ ਵੱਡੀ ਵਾ.ਰਦਾ.ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਸਬਾ ਅੱਡਾ ਝਬਾਲ ਦੇ ਮੌਜੂਦਾ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦਾ ਗੋ.ਲੀਆਂ ਮਾ.ਰ ਕੇ ਕ.ਤਲ ਕਰ ਦਿੱਤਾ । ਮਿਲੀ ਜਾਣਕਾਰੀ ਅਨੁਸਾਰ ਸਰਪੰਚ ਅਵਨ ਕੁਮਾਰ ਸੈਲੂਨ ‘ਤੇ ਕਰਵਾ ਰਹੇ ਸਨ। ਇਸੇ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਨ੍ਹਾਂ ‘ਤੇ ਗੋ/ਲੀਆਂ ਚਲਾਈਆਂ ਗਈਆਂ। ਘਟਨਾ ਨੂੰ ਅੰਜਾਮ ਦੇਣ ਮਗਰੋਂ ਹ/ਮਲਾਵ.ਰ ਮੌਕੇ ਤੋਂ ਫਰਾਰ ਹੋ ਗਏ।
ਇਸ ਹ.ਮਲੇ ਵਿੱਚ ਸਰਪੰਚ ਅਵਨ ਕੁਮਾਰ ਗੰਭੀਰ ਰੂਪ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।