ਲਾਸ ਵੇਗਸ : ਲਾਸ ਵੇਗਸ ਵਿੱਚ ਨੇਵਾਦਾ ਯੂਨੀਵਰਸਿਟੀ ਦੇ ਕੈਂਪਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਾਸ ਵੇਗਸ ਪੁਲਿਸ ਦੀ ਕਾਰਵਾਈ ਵਿੱਚ ਸ਼ੱਕੀ ਹਮਲਾਵਰ ਮਾਰਿਆ ਗਿਆ। ਲਾਸ ਵੇਗਸ ਵਿੱਚ ਨੇਵਾਦਾ ਯੂਨੀਵਰਸਿਟੀ ਦੇ ਕੈਂਪਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਾਸ ਵੇਗਸ ਪੁਲਿਸ ਦੀ ਕਾਰਵਾਈ ਵਿੱਚ ਸ਼ੱਕੀ ਹਮਲਾਵਰ ਮਾਰਿਆ ਗਿਆ।
ਅਮਰੀਕਾ ਦੇ ਲਾਸ ਵੇਗਸ ਸ਼ਹਿਰ ’ਚ ਸਥਿਤ ਯੂਨੀਵਰਸਿਟੀ ਆਫ ਨੇਵਾਦਾ ਦੇ ਕੈਂਪਸ ’ਚ ਬੁੱਧਵਾਰ ਨੂੰ ਗੋਲੀਬਾਰੀ ਦੀ ਘਟਨਾ ’ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਲਾਸ ਵੇਗਸ ਪੁਲਿਸ ਨੇ ਕਿਹਾ ਕਿ ਸ਼ੱਕੀ ਹਮਲਾਵਰ ਦੀ ਮੌਤ ਹੋ ਗਈ ਹੈ। ਲਾਸ ਵੇਗਸ ਸਿਟੀ ਪੁਲਿਸ ਵਿਭਾਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਸ਼ੱਕੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਹ ਮਾਰਿਆ ਗਿਆ ਹੈ। ਪੁਲਿਸ ਨੇ ਨਾਗਰਿਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ ਹੈ। ਇਸ ਦੇ ਨਾਲ ਹੀ ਵਾਸ਼ਿੰਗਟਨ ਦੇ ਵ੍ਹਾਈਟ ਹਾਊਸ ਨੇ ਕਿਹਾ ਕਿ ਅਸੀਂ ਲਾਸ ਵੇਗਸ ’ਚ ਸਥਿਤੀ ’ਤੇ ਨਜ਼ਰ ਰੱਖ ਰਹੇ ਹਾਂ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਯੂਨੀਵਰਸਿਟੀ ਕੈਂਪਸ ਦੇ ਬੀਮ ਹਾਲ ਦੇ ਆਸ-ਪਾਸ ਵਾਪਰੀ, ਜਿਸ ’ਚ ਬਿਜ਼ਨਸ ਸਕੂਲ ਅਤੇ ਹੋਰ ਸਹੂਲਤਾਂ ਹਨ।
ਹਾਲਾਂਕਿ ਪੀੜਤਾਂ ਦੀ ਹਾਲਤ ਬਾਰੇ ਤੁਰੰਤ ਜਾਣਕਾਰੀ ਨਹੀਂ ਮਿਲ ਸਕੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਵਿਦਿਆਰਥੀਆਂ ਨੂੰ ਇੱਕ ਪੋਸਟ ਵਿੱਚ ਇਲਾਕਾ ਖਾਲੀ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਬਾਅਦ ਵਿੱਚ ਕਿਹਾ ਕਿ ਕੈਂਪਸ ਵਿੱਚ ਕੋਈ ਹੋਰ ਖ਼ਤਰਾ ਨਹੀਂ ਹੈ। ਕਈ ਪੀੜਤਾਂ ਨੂੰ ਸਥਾਨਕ ਹਸਪਤਾਲਾਂ ਵਿੱਚ ਲਿਜਾਇਆ ਗਿਆ। ਜਾਂਚ ਜਾਰੀ ਹੈ। ਫਿਲਹਾਲ ਗੋਲੀਬਾਰੀ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।