ਲੰਡਨ : ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਅੱਜ ਦੋ ਧੜਿਆਂ ਦੀ ਹੋਈ ਲੜਾਈ ਵਿਚ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਬਹੁਤ ਨਾਜ਼ੁਕ ਹੈ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤੁਰੰਤ ਹਵਾਈ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਇਸ ਲੜਾਈ ਵਿਚ ਗੋਲੀਆਂ ਵੀ ਚੱਲੀਆਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਦੋ ਧੜਿਆਂ ਦੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਦੀ ਖੁੱਲ੍ਹ ਕੇ ਵਰਤੋਂ ਕੀਤੀ।