ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਹ ਕਾਂਗਰਸ ਹਾਈਕਮਾਂਡ ਦੇ ਸੰਪਰਕ ਵਿੱਚ ਹਨ। ਹਾਲ ਹੀ ‘ਚ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਹੈ। ਕਾਂਗਰਸ ਹਾਈਕਮਾਂਡ ਉਸ ਨੂੰ ਚੋਣ ਲੜਨ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਜਦੋਂ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸੰਸਾਰ ਵਿੱਚ ਆ ਗਿਆ ਹੈ ਤਾਂ ਬਲਕੌਰ ਸਿੰਘ ਚੋਣ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ।