SKM ਨੇ ਮੋਰਚੇ ਨੂੰ ਲੈ ਕੇ ਕੀਤਾ ਵੱਡਾ ਐਲਾਨ, ‘ਚੰਡੀਗੜ੍ਹ ‘ਚ ਅਣਮਿੱਥੇ ਸਮੇਂ ਲਈ ਲਗਾਏਗਾ ਧਰਨਾ’
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਬੈਠਕ ਹੋਈ। ਬੈਠਕ ਵਿਚ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 5 ਮਾਰਚ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ।ਉਨ੍ਹਾਂ ਨੇ ਕਿਹਾ ਹੈ ਕਿ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਲੈ ਕੇ ਆਵਾਗੇ।

ਉਨ੍ਹਾਂ ਨੇਕਿਹਾ ਹੈ ਕਿ ਅਸੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਕਿਸਾਨੀ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ ਕਰਦੇ ਹਾਂ। ਉਨ੍ਹਾਂਨੇ ਕਿਹਾ ਹੈ ਕਿ ਕਮੇਟੀ ਮੰਗ ਪੱਤਰ ਤਿਆਰ ਕਰ ਰਹੀ ਹੈ ਜੋ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂਨੇ ਕਿਹਾ ਹੈ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਖੇਤੀ ਖਰੜੇ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਰੱਦ ਕੀਤਾ ਜਾਵੇ।

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਮੰਗ ਕਰਦੇ ਹਾਂ ਕਿ ਕਿਸਾਨੀ ਅੰਦੋਲਨ ਮੌਕੇ ਸ਼ਹੀਦ ਹੋਏ ਪਰਿਵਾਰਾਂ ਦਾ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਦੁਆਬੇ ਵਿੱਚ ਮੱਕੀ ਬੀਜੀ ਜਾਂਦੀ ਹੈ ਪਰ ਮੱਕੀ ਦਾ ਬੀਜ ਦੀ ਥੈਲੀ ਜੋ 1800 ਰੁਪਏ ਦੀ ਹੈ ਉਹੀ 3000 ਰੁਪਏ ਦੀ ਮਿਲ ਰਹੀ ਹੈ। ਦੁਆਬੇ ਵਿੱਚ ਕਿਸਾਨ ਡੀਏਪੀ ਦੀ ਮੰਗ ਕਰਦੇ ਹਨ ਪਰ ਡੀਏਪੀ ਨਾ ਮਿਲਣ ਕਰਕੇ ਉਨ੍ਹਾਂ ਦੀ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ।