ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (STF) ਨੇ ਵੀਰਵਾਰ ਨੂੰ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। STF ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਜਾਂਚ ਲਈ ਟੀਮਾਂ ਬਠਿੰਡਾ, ਮੁਹਾਲੀ, ਗਿੱਦੜਬਾਹਾ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ। ਇਸ ਸਾਰੀ ਕਾਰਵਾਈ ਦੀ STF ਵੱਲੋਂ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਜਾਰੀ ਹੈ।

ਸਪੈਸ਼ਲ ਟਾਸਕ ਫੋਰਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਜੇਲ੍ਹ ਵਿੱਚ ਬੰਦ ਵੱਡੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਇਸ ਤੋਂ ਬਾਅਦ STF ਨੇ ਉਸ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਅੱਜ ਛਾਪੇਮਾਰੀ ਦੌਰਾਨ STF ਨੇ ਕਈ ਦਸਤਾਵੇਜ਼ ਵੀ ਇਕੱਠੇ ਕੀਤੇ ਹਨ। ਤਲਾਸ਼ੀ ਦੌਰਾਨ ਕਈ ਅਹਿਮ ਸੁਰਾਗ ਮਿਲੇ ਹਨ। STF ਅਧਿਕਾਰੀਆਂ ਦਾ ਮੰਨਣਾ ਹੈ ਕਿ ਮੁਲਜ਼ਮ ਨਸ਼ਾ ਤਸਕਰਾਂ ਨਾਲ ਸਿੰਥੈਟਿਕ ਡਰੱਗ ਰੈਕੇਟ ਵਿੱਚ ਸ਼ਾਮਲ ਸੀ। ਸਰਚ ਪੂਰੀ ਹੋਣ ਤੋਂ ਬਾਅਦ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।