ਤਨਖਾਹੀਆ ਕਰਾਰ ਹੋਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚੇ। ਉਨ੍ਹਾਂ ਨਾਲ ਕਈ ਸਾਬਕਾ ਮੰਤਰੀ ਮੌਜੂਦ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਡਿਪਟੀ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫ਼ੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ।
ਇਸ ਦੇ ਨਾਲ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਅਕਾਲੀ ਸਰਕਾਰ ਵਿਚ ਮੌਜੂਦ ਰਹੇ ਭਾਈਵਾਲ ਅਤੇ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦੇਣ।