ਸ਼ਾਹਬਾਜ਼ਪੁਰ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੰਮਣਕਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਉਮਰ 21 ਸਾਲ ਸਪੁੱਤਰ ਰਾਜਪਾਲ ਸਿੰਘ ਵਾਸੀ ਮੰਮਣਕਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਿਛਲੇ 26 ਦਸੰਬਰ 2022 ਨੂੰ ਪਰਿਵਾਰ ਨੇ ਸੁਖਚੈਨ ਸਿੰਘ ਨੂੰ ਬੜੇ ਚਾਵਾਂ ਨਾਲ ਪੜ੍ਹਾਈ ਕਰਨ ਲਈ ਕੈਨੇਡਾ ਭੇਜਿਆ ਸੀ, ਜਿਸ ਨੂੰ ਅਚਾਨਕ ਹਾਰਟ ਅਟੈਕ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਜਿਸ ਦੀ ਇਲਾਜ ਦੌਰਾਨ ਕੈਨੇਡਾ ਦੇ ਸ਼ਹਿਰ ਬਰੈਂਮਟਨ ਵਿਚ ਮੌਤ ਹੋ ਗਈ, ਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਰਹੀ ਹੈ। ਪਰਿਵਾਰ ਅਤੇ ਪਿੰਡ ‘ਚ ਇਹ ਸੂਚਨਾ ਮਿਲਣ ‘ਤੇ ਹਰੇਕ ਵਿਅਕਤੀ ਦੀਆਂ ਅੱਖਾਂ ਨਮ ਹੋ ਗਈਆਂ।