ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ ਹੈ। ਟਰੰਪ ਨੇ ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਸਨ। ਪੀਐਮ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਲਿਖਿਆ – ਰਾਸ਼ਟਰਪਤੀ ਟਰੰਪ, ਤੁਹਾਡੇ ਫੋਨ ਕਾਲ ਅਤੇ ਦੀਵਾਲੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ।ਰੌਸ਼ਨੀ ਦੇ ਇਸ ਤਿਉਹਾਰ ‘ਤੇ, ਸਾਡੇ ਦੋ ਮਹਾਨ ਲੋਕਤੰਤਰ ਦੁਨੀਆ ਲਈ ਉਮੀਦ ਦੀ ਕਿਰਨ ਬਣੇ ਰਹਿਣ ਅਤੇ ਅੱਤਵਾਦ ਦੇ ਸਾਰੇ ਰੂਪਾਂ ਦੇ ਵਿਰੁੱਧ ਇੱਕਜੁੱਟ ਰਹਿਣ।
https://x.com/narendramodi/status/1980826742379184347
ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਵਿਚਕਾਰ ਫ਼ੋਨ ‘ਤੇ ਗੱਲਬਾਤ ਵਪਾਰ ਟੈਰਿਫ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਅਮਰੀਕਾ-ਭਾਰਤ ਸਬੰਧਾਂ ਵਿੱਚ ਤਣਾਅ ਦੇ ਵਿਚਕਾਰ ਹੋਈ ਹੈ, ਜਦੋਂ ਕਿ ਅਮਰੀਕਾ ਭਾਰਤ ‘ਤੇ ਰੂਸ ਤੋਂ ਤੇਲ ਨਾ ਖਰੀਦਣ ਲਈ ਦਬਾਅ ਪਾ ਰਿਹਾ ਹੈ। ਦੱਸ ਦੇਈਏ ਕਿ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਈ। ਇਸ ਮੌਕੇ ‘ਤੇ ਉਨ੍ਹਾਂ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, “ਮੈਂ ਭਾਰਤ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਅੱਜ ਤੁਹਾਡੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ।” ਅਸੀਂ ਵਪਾਰ ਬਾਰੇ ਗੱਲ ਕੀਤੀ,ਉਹ ਇਸ ਵਿੱਚ ਬਹੁਤ ਦਿਲਚਸਪੀ ਰੱਖਦੇ ਹਨ। ਹਾਲਾਂਕਿ, ਕੁਝ ਸਮਾਂ ਪਹਿਲਾਂ ਅਸੀਂ ਪਾਕਿਸਤਾਨ ਨਾਲ ਕਿਸੇ ਵੀ ਜੰਗ ਤੋਂ ਬਚਣ ਦੀ ਜ਼ਰੂਰਤ ਬਾਰੇ ਗੱਲ ਕੀਤੀ ਸੀ। ਕਾਰੋਬਾਰ ਬਾਰੇ ਗੱਲ ਕਰਨ ਕਰਕੇ, ਮੈਂ ਇਸ ਬਾਰੇ ਗੱਲ ਕਰਨ ਦੇ ਯੋਗ ਸੀ। ਉਹ ਇੱਕ ਵਧੀਆ ਬੰਦਾ ਹੈ ਅਤੇ ਉਹ ਸਾਲਾਂ ਦੌਰਾਨ ਮੇਰਾ ਬਹੁਤ ਚੰਗਾ ਦੋਸਤ ਬਣ ਗਿਆ ਹੈ।