ਟੋਰਾਂਟੋ (ਬਲਜਿੰਦਰ ਸੇਖਾ) -ਕੈਨੇਡਾ ਦੇ ਸੂਬੇ ਓਂਟਾਰੀਓ ਦੇ ਸਕੂਲਾਂ ਵਿੱਚ ਮੋਬਾਇਲ ਫੋਨ ਲਿਆਉਣ ‘ਤੇ ਪਾਬੰਦੀ ਲਗਾਉਣ ਦਾ ਐਲਾਨ ਅੱਜ ਸਿੱਖਿਆ ਮੰਤਰੀ ਸਟੀਫਨ ਲੈਚੇ ਨੇ ਕੀਤਾ ਹੈ। ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਡਿਪਟੀ ਚੇਅਰਮੈਨ ਅਤੇ ਬਰੈਂਪਟਨ ਤੋਂ ਵਾਰਡ 9 ਅਤੇ 10 ਦੇ ਪਬਲਿਕ ਸਕੂਲ ਬੋਰਡ ਟਰੱਸਟੀ, ਉੱਘੇ ਪੱਤਰਕਾਰ ਸਤਪਾਲ ਸਿੰਘ ਜੌਹਲ ਨੇ ਦੱਸਿਆ ਕਿ ਭਾਈਚਾਰੇ ਦੇ ਸਹਿਯੋਗ ਨਾਲ ਪਿਛਲੇ ਪੰਦਰਾਂ ਮਹੀਨਿਆਂ ਤੋਂ ਉਹ ਜੱਦੋ ਜਹਿਦ ਕਰ ਰਹੇ ਸਨ। ਉਨਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਹੁਣ ਉਹ ਘਰਾਂ ਵਿੱਚ ਬੱਚਿਆਂ ਦੇ ਸੈੱਲਫੋਨ ਦੀ ਵਰਤੋਂ ਦਾ ਖਿਆਲ ਰੱਖਣ ।