ਅੱਜ ਦੇ ਸਮੇਂ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਰੋਟੀ ਕਮਾਉਣ ਲਈ ਵਿਦੇਸ਼ ਜਾ ਰਹੇ ਹਨ ਪਰ ਉੱਥੇ ਵੀ ਕਈ ਵਾਰ ਉਨ੍ਹਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਹ ਮੁੜ ਆਪਣੇ ਦੇਸ਼ ਵਾਪਸ ਨਹੀਂ ਜਾ ਪਾਉਂਦੇ। ਅਜਿਹਾ ਹੀ ਇਕ ਹਾਦਸਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਦੇ ਪਿੰਡ ਛੋਟਾ ਨੰਗਲ ਵਾਪਰਿਆ ਜਿਥੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 45 ਸਾਲਾ ਗੁਰਮੁਖ ਸਿੰਘ ਵਜੋਂ ਹੋਈ ਹੈ ਤੇ ਉਹ 14 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਿਬਨਾਨ ਗਿਆ ਸੀ। ਮ੍ਰਿਤਕ ਦੀਆਂ ਦੋ ਕੁੜੀਆਂ ਤੇ ਇਕ ਪੁੱਤਰ ਹੈ। ਗਰੀਬ ਕਾਰਨ ਪਰਿਵਾਰ ਉਸ ਦੀ ਲਾਸ਼ ਉਥੋਂ ਲਿਆਉਣ ਤੋਂ ਅਸਮਰੱਥ ਹਨ, ਜਿਸ ਕਾਰਨ ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਮੁਖ ਸਿੰਘ ਦੀ ਦੇਹ ਵਿਦੇਸ਼ ਤੋਂ ਲਿਆਉਣ ਲਈ ਮਦਦ ਕੀਤੀ ਜਾਵੇ।