ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈਡੀ ਦੀ ਟੀਮ ਪਹੁੰਚੀ ਹੈ। ਮੰਨਿਆ ਜਾ ਰਿਹਾ ਹੈ ਕਿ ਟੀਮ ਇੱਥੇ ਸੀਐਮ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਸੀ। ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੋਂ ਤੁਰੰਤ ਰਾਹਤ ਦੀ ਮੰਗ ਕੀਤੀ ਸੀ। ਅਦਾਲਤ ਨੇ ਫਿਲਹਾਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਈਡੀ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਸੀ।