ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਵਾਰਿਸ ਪੰਜਾਬ ਦੇ’ ਨੂੰ ‘ਵਾਇਰਸ’ ਵਾਲੀ ਪਾਰਟੀ ਕਰਾਰ ਦਿੰਦੇ ਹੋਏ ਨਿਸ਼ਾਨਾ ਸਾਧਿਆ ਹੈ। ਘਨੌਰ ਵਿਖੇ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਉਸ ਸੰਸਥਾ ਦਾ ਇੱਕੋ-ਇੱਕ ਏਜੰਡਾ ਸਿੱਖ ਵੋਟਾਂ ਨੂੰ ਵੰਡਣਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਅਕਾਲੀ ਦਲ ਦੇ ਝੰਡੇ ਹੇਠ ਇੱਕਜੁੱਟ ਹੋਣ।

ਬਾਦਲ ਨੇ ਕਿਹਾ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ‘ਵਾਰਿਸ ਪੰਜਾਬ ਦੇ’ ਮੰਚ ਤੋਂ ਐਲਾਨਿਆ ਗਿਆ ਮਕਸਦ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਖਤਮ ਕਰਨਾ ਸੀ।