ਵਾਸ਼ਿੰਗਟਨ : ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਅਮਰੀਕਾ ਵਿਚ ਰਾਸ਼ਟਰਪਤੀ ਚੋਣ ਲਈ ਪ੍ਰਚਾਰ ਕਰ ਰਹੇ ਹਨ। ਇਸ ਚੋਣ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਨਾਗਰਿਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ। ਹੁਣ ਇਸ ਵਿਚਕਾਰ ਉਨ੍ਹਾਂ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਨੂੰ ਇਕ ਵੱਡੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਂ ਰਾਸ਼ਟਰਪਤੀ ਬਣ ਜਾਂਦਾ ਹਾਂ, ਤਾਂ ਮੈਂ ਐਲੋਨ ਮਸਕ ਨੂੰ ਸਰਕਾਰ ਵਿਚ ਮੰਤਰੀ ਦਾ ਅਹੁਦਾ ਜਾਂ ਅਹਿਮ ਸਲਾਹਕਾਰ ਦੀ ਭੂਮਿਕਾ ਦੇਵਾਂਗਾ।
ਮਹੱਤਵਪੂਰਨ ਗੱਲ ਇਹ ਹੈ ਕਿ ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪੇਸ਼ਕਸ਼ ਨੂੰ ਵੀ ਸਵੀਕਾਰ ਕਰ ਲਿਆ ਅਤੇ ਕਿਹਾ ਕਿ ਉਹ ਸੇਵਾ ਕਰਨ ਲਈ ਤਿਆਰ ਹਨ। ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਅਮਰੀਕਾ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਦੀ ਉਮੀਦਵਾਰੀ ਦਾ ਪੂਰਾ ਸਮਰਥਨ ਕਰ ਰਹੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਵਿਚ ਡੋਨਾਲਡ ਟਰੰਪ ‘ਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਜੇਕਰ ਉਹ ਅਮਰੀਕੀ ਰਾਸ਼ਟਰਪਤੀ ਚੁਣੇ ਜਾਂਦੇ ਹਨ, ਤਾਂ ਉਹ ਐਲੋਨ ਮਸਕ ਨੂੰ ਕੈਬਨਿਟ ਮੰਤਰੀ ਜਾਂ ਸਲਾਹਕਾਰ ਦੇ ਅਹੁਦੇ ਦੀ ਪੇਸ਼ਕਸ਼ ਕਰਨਗੇ।