ਅਮਰੀਕਾ ‘ਚ ਦੋ ਟਰਾਲਿਆਂ ਦੀ ਟੱਕਰ ‘ਚ ਜਾਨ ਗਵਾਉਣ ਵਾਲੇ ਦੋ ਦੋਸਤਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਦਸੂਹਾ ਦੇ ਪਿੰਡ ਤਰਕੀਆਣਾ ਪਹੁੰਚੀਆਂ। ਲਾਸ਼ਾਂ ਦੇਖ ਕੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸ਼ਮਸ਼ਾਨਘਾਟ ਵਿਖੇ ਰੋਂਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਦੋਵਾਂ ਨੂੰ ਅੰਤਿਮ ਵਿਦਾਈ ਦਿੱਤੀ।
ਮ੍ਰਿਤਕ 22 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਗਗਾ ਇਕੋ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਇੱਕੋ ਪਿੰਡ ਦੇ ਰਹਿਣ ਵਾਲੇ ਦੋ ਦੋਸਤਾਂ ਦੇ ਪਰਿਵਾਰਾਂ ਦਾ ਸੋਗ ਦੇਖ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ। ਦੋਵੇਂ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੇ ਇੱਕ ਘਰ ਦੇ ਇਲਕੌਤੇ ਸਨ।  ਦੱਸ ਦੇਈਏ ਕਿ 7 ਮਾਰਚ 2024 ਨੂੰ ਅਮਰੀਕਾ ਦੇ ਕੈਲੀਫੋਰਨੀਆ ਅਤੇ ਨਿਊ ਮੈਕਸੀਕੋ ਦੇ ਵਿਚਕਾਰ ਹਾਈਵੇਅ 144 ‘ਤੇ ਇਹ ਹਾਦਸਾ ਵਾਪਰਿਆ ਸੀ, ਜਦੋਂ ਗਲਤ ਸਾਈਡ ਤੋਂ ਆ ਰਹੇ ਇੱਕ ਹੋਰ ਟ੍ਰੇਲਰ ਨੇ ਉਨ੍ਹਾਂ ਦੇ ਟ੍ਰੇਲਰ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ। 22 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਟਰਾਲੇ ਦੇ ਵਿਚਕਾਰ ਬੁਰੀ ਤਰ੍ਹਾਂ ਫਸ ਗਏ। ਹਾਦਸੇ ਦੌਰਾਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ‘ਚ ਦੋਵਾਂ ਦੋਸਤਾਂ ਨੂੰ ਟਰਾਲੇ ‘ਚੋਂ ਕੱਢਣ ‘ਚ 6 ਘੰਟੇ ਦਾ ਸਮਾਂ ਲੱਗਾ। ਜੇਸੀਬੀ ਅਤੇ ਕਟਰ ਦੀ ਮਦਦ ਨਾਲ ਟਰਾਲੇ ਦੇ ਅਗਲੇ ਹਿੱਸੇ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।