ਫ਼ਿਰੋਜ਼ਾਬਾਦ : ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਵਿਚ ਅਚਾਨਕ ਧਮਾਕਾ ਹੋਣ ਕਾਰਨ ਇਕ ਬੱਚੀ ਅਤੇ ਮਹਿਲਾ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿਚ 4 ਮ੍ਰਿਤਕਾਂ ਤੋਂ ਇਲਾਵਾ ਛੇ ਵਿਅਤੀ ਜ਼ਖਮੀ ਹੋਏ ਹਨ ਜ਼ਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਆਈਜੀ ਦੀਪਕ ਕੁਮਾਰ ਨੇ ਦੱਸਿਆ ਕਿ ਧਮਾਕੇ ਕਾਰਨ ਨੁਕਸਾਨੀ ਗਈ ਇਮਾਰਤ ਦੇ ਮਲਬੇ ਵਿਚ ਹੋਰ ਵਿਅਕਤੀਆਂ ਦੇ ਦਬੇ ਹੋਣ ਦਾ ਸ਼ੱਕ ਹੈ ਅਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਸ ਧਮਾਕੇ ਕਾਰਨ ਨਾਲ ਲੱਗਦੇ ਕਈ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।